ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਸੁਨਾਮ ਪਹੁੰਚਣਗੇ ਨੇਤਾ, ਵਿਕਾਸ ਕਾਰਜਾਂ ਦਾ ਹੋਵੇਗਾ ਉਦਘਾਟਨ
ਚੰਡੀਗੜ੍ਹ: ਅੱਜ ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ ਵਾਲਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਪੰਜਾਬ ਵਾਸੀਆਂ ਨੂੰ ਕਈ ਨਵੇਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦੇਣ ਜਾ ਰਹੇ ਹਨ।ਇਹ ਦਿਨ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦਿਹਾੜੇ ਨਾਲ ਵੀ ਜੋੜਿਆ ਹੋਇਆ ਹੈ। CM ਮਾਨ ਤੇ ਕੇਜਰੀਵਾਲ ਸੁਨਾਮ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਇਥੇ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਵੀ ਕਰਨਗੇ।CM ਮਾਨ ਨੇ ਸਵੇਰੇ ਆਪਣੇ ਟਵੀਟ ਰਾਹੀਂ ਵੀ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਸੱਚੇ ਦੇਸ਼ਭਗਤ ਸਨ, ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਹਾਦਸੇ ਦਾ ਬਦਲਾ ਲੈ ਕੇ ਆਪਣੀ ਸ਼ਹਾਦਤ ਨਾਲ ਇਤਿਹਾਸ ਰਚਿਆ। ਉਨ੍ਹਾਂ ਦੀ ਬਹਾਦਰੀ ਸਦਾ ਯਾਦ ਰਹੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਣਾ ਦਿੰਦੀ ਰਹੇਗੀ।