ਚੰਡੀਗੜ੍ਹ: ਪੰਜਾਬ ਸਰਕਾਰ ਨੇ ਉਹਨਾਂ ਮੁਲਾਜ਼ਮਾਂ ਤੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਨ੍ਹਾਂ ਨੇ ਜਾਅਲੀ ਸਰਟੀਫਿਕੇਟਾਂ ਦੇ ਆਧਾਰ ‘ਤੇ ਸਰਕਾਰੀ ਨੌਕਰੀ ਜਾਂ ਤਰੱਕੀ ਲਈ। ਇਹ ਕਦਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਵਜੋਂ ਚੁੱਕਿਆ ਗਿਆ ਹੈ।ਸਰਕਾਰੀ ਸਰੋਤਾਂ ਮੁਤਾਬਕ, ਪੰਜਾਬ ‘ਚ ਲਗਭਗ 10,000 ਮੁਲਾਜ਼ਮ ਅਜਿਹੇ ਹਨ ਜਿਨ੍ਹਾਂ ਨੇ ਨਕਲੀ ਦਸਤਾਵੇਜ਼ ਦੇ ਕੇ ਨੌਕਰੀ ਜਾਂ ਤਰੱਕੀ ਲਈ। ਸਿੱਖਿਆ ਵਿਭਾਗ ਇਨ੍ਹਾਂ ‘ਚ ਸਭ ਤੋਂ ਅੱਗੇ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ, ਸਿਹਤ ਵਿਭਾਗ, ਵਿੱਤ ਵਿਭਾਗ ਅਤੇ ਹੋਰ ਕਈ ਵਿਭਾਗ ਆਉਂਦੇ ਹਨ।
ਸਰਕਾਰ ਅਜਿਹੇ ਮੁਲਾਜ਼ਮਾਂ ਨੂੰ ਤਰੱਕੀਆਂ ਤੋਂ ਰਿਵਰਟ ਕਰਨ ਦੇ ਨਾਲ-ਨਾਲ, ਉਨ੍ਹਾਂ ਵੱਲੋਂ ਲਏ ਗਏ ਤਨਖ਼ਾਹਾਂ ਦੀ ਰਿਕਵਰੀ ਵੀ ਕਰੇਗੀ, ਕਿਉਂਕਿ ਸੁਪਰੀਮ ਕੋਰਟ ਨੇ ਵੀ ਅਜਿਹਾ ਹੁਕਮ ਦਿੱਤਾ ਹੈ।