ਮੋਹਾਲੀ: ਇੰਡਸਟਰੀਅਲ ਫੇਜ਼-9 ਵਿਚ ਅੱਜ ਇਕ ਭਿਆਨਕ ਧਮਾਕਾ ਹੋਇਆ ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਇੱਕ ਫੈਕਟਰੀ ‘ਚ ਹੋਇਆ, ਜਿੱਥੇ ਆਕਸੀਜਨ ਸਿਲੰਡਰ ਬਣਾਏ ਜਾਂਦੇ ਸਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸਿਲੰਡਰ ਫੱਟਣ ਕਰਕੇ ਇਹ ਧਮਾਕਾ ਹੋਇਆ।
ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੇ ਘਰਾਂ ਦੀਆਂ ਕੰਧਾਂ ਵੀ ਕੰਬ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਧਮਾਕੇ ਦੇ ਅਸਲ ਕਾਰਨ ਦੀ ਜਾਂਚ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ।